AN INSTITUTE FOR RESEARCH ON LITERATURE,CULTURE,HISTORY & HERITAGE OF PUNJAB”

ਸ਼੍ਰੋਮਣੀ ਕਮੇਟੀ ਚੋਣਾਂ ਦੀ ਵੋਟਰ ਸੂਚੀ ਦੇ ਸ਼ਡਿਊਲ ‘ਚ ਬਦਲਾਅ, 29 ਫਰਵਰੀ ਤੱਕ ਵਧਾਈ ਰਜਿਸਟ੍ਰੇਸ਼ਨ ਦੀ ਤਰੀਕ

ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਦੀ ਤਰਫੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਾਲ ਸਬੰਧਤ ਗੁਰਦੁਆਰਾ ਬੋਰਡ ਚੋਣ ਸਰਕਲਾਂ ਵਿੱਚ ਵੋਟਰ ਸੂਚੀ ਵਿੱਚ ਤਬਦੀਲੀ ਦੀ ਤਿਆਰੀ ਸਬੰਧੀ ਸ਼ਡਿਊਲ ਵਿੱਚ ਬਦਲਾਅ ਕੀਤਾ ਗਿਆ ਹੈ। ਜਿਸ ਤਹਿਤ ਵੋਟਰ ਰਜਿਸਟ੍ਰੇਸ਼ਨ ਦੀ ਮਿਤੀ 15 ਨਵੰਬਰ 2023 ਤੋਂ ਵਧਾ ਕੇ 29 ਫਰਵਰੀ 2024 ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਸੀ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਤਹਿਤ ਵੋਟਰ ਸੂਚੀਆਂ ਦੀ ਤਿਆਰੀ ਅਤੇ ਛਪਾਈ ਦਾ ਕੰਮ 1 ਮਾਰਚ 2024 ਤੋਂ 20 ਮਾਰਚ 2024 ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ 21 ਮਾਰਚ 2024 ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਉਸੇ ਦਿਨ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਲੈਣ ਲਈ ਚੋਣ ਹਲਕੇ ਅਨੁਸਾਰ ਨਿਯੁਕਤ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਜਾਵੇਗੀ।

Scroll to Top