AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ, ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਮੁੱਦਿਆਂ ‘ਤੇ ਹੋਵੇਗੀ ਚਰਚਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਵਿਚ ਅਹਿਮ ਮੁੱਦੇ ਰਹਿਣਗੇ। ਸ਼ੁੱਕਰਵਾਰ ਨੂੰ ਹੋਣ ਵਾਲੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਮੁੱਖ ਦਫਤਰ ਅੰਮ੍ਰਿਤਸਰ ਵਿਖੇ ਹੋਵੇਗੀ। ਇਸ ਇਕੱਤਰਤਾ ਵਿਚ ਮੌਜੂਦਾ ਸਮੇਂ ਦੇ ਹਾਲਾਤ ਵਿਚ ਜਿਥੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜਾ ਨੂੰ ਉਮਰ ਕੈਦ ਵਿਚ ਤਬਦੀਲ ਕਰਵਾਉਣ ਦੀ ਅਪੀਲ ਨੂੰ ਲੈ ਕੇ ਵਿਚਾਰ ਚਰਚਾ ਹੋਵੇਗੀ ਉਥੇ ਹੀ ਇਸ ਦੇ ਨਾਲ ਹੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੇਂਦਰ ਨਾਲ ਮੁਲਾਕਾਤ ਲਈ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਬਣਾਈ ਕਮੇਟੀ ਵੱਲੋਂ ਕੇਂਦਰ ਨਾਲ ਗੱਲਬਾਤ ਕਰਨ ਵਿਚ ਹੋ ਰਹੀ ਦੇਰੀ ’ਤੇ ਵੀ ਚਰਚਾ ਹੋਵੇਗੀ ਅਤੇ ਕੇਂਦਰ ਨੂੰ ਇਸ ਮਾਮਲੇ ਵਿਚ ਪੰਜ ਮੈਂਬਰੀ ਕਮੇਟੀ ਦਾ ਪੱਖ ਸੁਣਨ ਲਈ ਅਪੀਲ ਕੀਤੀ ਜਾਵੇਗੀ। ਭਾਵੇਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਵਾਉਣ ਦੀ ਅਪੀਲ ਨੂੰ ਲੈ ਫੈਸਲਾ ਕਰਨ ਲਈ 31 ਦਸੰਬਰ 2023 ਦਾ ਸਮਾਂ ਦਿੱਤਾ ਸੀ, ਪਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਕੇਂਦਰ ਨਾਲ ਗੱਲਬਾਤ ਕਰਨ ਵਿਚ ਹੋ ਰਹੀ ਦੇਰੀ ਕਾਰਨ ਸਮਾਂ ਵਧਾਉਣ ਲਈ ਬੇਨਤੀ ਵੀ ਕੀਤੀ ਸੀ। ਇਸ ਤੋਂ ਇਲਾਵਾ ਸਾਬਕਾ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਮਾਮਲੇ ’ਤੇ ਵੀ ਚਰਚਾ ਕੀਤੀ ਜਾਵੇਗੀ। ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਵਿਚ ਗੁਰਦੁਆਰਾ ਸੈਕਸ਼ਨ 85, 87, ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧਾਂ ਨੂੰ ਲੈ ਕੇ ਅਹਿਮ ਅਤੇ ਰੂਟੀਨ ਦੇ ਫੈਸਲੇ ਕੀਤੇ ਜਾਣਗੇ।

Scroll to Top