AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਸ਼੍ਰੋਮਣੀ ਕਮੇਟੀ ਨੇ ਐਕਸ ਨੂੰ ਭੇਜਿਆ ਕਾਨੂੰਨੀ ਨੋਟਿਸ

ਸੋਸ਼ਲ ਮੀਡੀਆ ਪਲੈਟਫਾਰਮ ਐਕਸ (ਪਹਿਲਾਂ ਟਵਿੱਟਰ) ਵਿਰੁੱਧ ਸ਼੍ਰੋਮਣੀ ਕਮੇਟੀ ਨੇ ਦੇ ਇੱਕ ਫਰਜ਼ੀ ਐਕਸ ਖਾਤੇ ਨੂੰ ਲੈ ਕੇ ਕਾਰਵਾਈ ਆਰੰਭੀ ਹੈ ਅਤੇ ਇਸ ਮਾਮਲੇ ਵਿਚ ਐਕਸ, ਟਵਿੱਟਰ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਕਾਨੂੰਨੀ ਨੋਟਿਸ ਸ਼੍ਰੋਮਣੀ ਕਮੇਟੀ ਦੀ 20 ਨਵੰਬਰ ਨੂੰ ਹੋਈ ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਸੰਸਥਾ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਵੱਲੋਂ ਭੇਜਿਆ ਗਿਆ ਹੈ। ਨੋਟਿਸ ਵਿੱਚ ਉਨ੍ਹਾਂ ਕਿਹਾ ਕਿ ਐਕਸ ਜਿਹੇ ਸੋਸ਼ਲ ਮੀਡੀਆ ਮੰਚਾਂ ਵੱਲੋਂ ਪੈਰੋਡੀ ਖਾਤਿਆਂ ਦੀ ਨੀਤੀ ਹੇਠ ਕਿਸੇ ਵੀ ਧਰਮ ਜਾਂ ਧਾਰਮਿਕ ਸੰਸਥਾ ਵਿਰੁੱਧ ਨਫ਼ਰਤੀ ਪ੍ਰਚਾਰ ਫੈਲਾਉਣਾ ਅਤੇ ਇਸ ਨੂੰ ਹੱਲਾਸ਼ੇਰੀ ਦੇਣੀ ਭਾਰਤੀ ਦੰਡ ਪ੍ਰਣਾਲੀ, ਸੂਚਨਾ ਤਕਨਾਲੋਜੀ ਐਕਟ 2001 ਅਤੇ ਸੂਚਨਾ ਤਕਨਾਲੋਜੀ ਨਿਯਮਾਂ 2021 ਦੀ ਉਲੰਘਣਾ ਹੈ। ਇਹ ਵਰਤਾਰਾ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਵਿਸ਼ਵਾਸ ਨੂੰ ਸੱਟ ਮਾਰਨ ਲਈ ਕੀਤਾ ਜਾ ਰਿਹਾ ਹੈ।

Scroll to Top