AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਸ਼੍ਰੋਮਣੀ ਕਮੇਟੀ ਨੇ ਵਿਸਾਖੀ ਮੌਕੇ ਪਾਕਿਸਤਾਨ ਜਾਣ ਲਈ ਪਾਸਪੋਰਟ ਮੰਗੇ

ਸ਼੍ਰੋਮਣੀ ਕਮੇਟੀ ਨੇ ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਜਥੇ ਵਾਸਤੇ 30 ਦਸੰਬਰ ਤੱਕ ਸ਼ਰਧਾਲੂਆਂ ਕੋਲੋਂ ਪਾਸਪੋਰਟਾਂ ਮੰਗੇ ਹਨ। ਖਾਲਸਾ ਸਾਜਨਾ ਦਿਵਸ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮਨਾਇਆ ਜਾਣਾ ਹੈ ਜਿਸ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਅਗਲੇ ਸਾਲ ਅਪਰੈਲ ਵਿੱਚ ਖਾਲਸਾ ਸਾਜਨਾ ਦਿਵਸ ਮੌਕੇ ਜਥਾ ਗੁਰਦੁਆਰਾ ਪੰਜਾ ਸਾਹਿਬ ਤੇ ਹੋਰ ਗੁਰਧਾਮਾਂ ਦੇ ਦਰਸ਼ਨ ਕਰੇਗਾ। ਜਥੇ ਵਿੱਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 30 ਦਸੰਬਰ ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ’ਚ ਯਾਤਰਾ ਵਿਭਾਗ ਕੋਲ ਜਮ੍ਹਾਂ ਕਰਵਾਉਣ। ਸ਼ਰਧਾਲੂਆਂ ਲਈ ਆਪੋ-ਆਪਣੇ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਸਿਫ਼ਾਰਸ਼ ਜ਼ਰੂਰੀ ਹੈ।

Scroll to Top