AN INSTITUTE FOR RESEARCH ON LITERATURE,CULTURE,HISTORY & HERITAGE OF PUNJAB”

ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ, ਨਵੰਬਰ 1984 ਦਾ ਦੁਖਾਂਤ ਅਤਿ ਦੁਖਦਾਈ ਜਿਸ ਨੂੰ ਕਦੇ ਭੁਲਾ ਨਹੀਂ ਸਕਦੀ ਸਿੱਖ ਕੌਮ

ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਵਨੀਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਨਵੰਬਰ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇਸ ਨੂੰ ਸਿੱਖ ਕੌਮ ’ਤੇ ਹੋਇਆ ਵੱਡਾ ਹਮਲਾ ਕਿਹਾ। ਉਨ੍ਹਾਂ ਕਿਹਾ ਕਿ ਦੇਸ਼ ’ਤੇ ਜਦੋਂ ਵੀ ਭੀੜ ਬਣੀ ਤਾਂ ਸਭ ਤੋਂ ਵੱਧ ਕੁਰਬਾਨੀਆਂ ਸਿੱਖ ਕੌਮ ਨੇ ਦਿੱਤੀਆਂ ਪ੍ਰੰਤੂ ਦੇਸ਼ ਅੰਦਰ ਹੀ ਸਿੱਖਾਂ ਨੂੰ ਹਮੇਸ਼ਾ ਬੇਗਾਨਗੀ ਦਾ ਅਹਿਸਾਸ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਨਵੰਬਰ 1984 ਦਾ ਦੁਖਾਂਤ ਅਤਿ ਦੁਖਦਾਈ ਸੀ, ਜਿਸ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ।

Scroll to Top