AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਸਿੱਖ ਪੰਥ ਵੱਲੋਂ ਸੌਂਪੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗੇ: ਪੀਰ ਮੁਹੰਮਦ

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਬੰਦੀ ਸਿੰਘਾਂ ਦੇ ਕੇਸਾਂ ਸਬੰਧੀ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਫੈਡਰੇਸ਼ਨ ਆਗੂਆਂ ਤੇ ਵਰਕਰਾਂ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਲੀਕੇ ਗਏ ਭਵਿੱਖੀ ਪ੍ਰੋਗਰਾਮਾਂ ਨੂੰ ਬੇਹੱਦ ਸੰਜੀਦਗੀ ਨਾਲ ਲਿਆ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਉਲੀਕੇ ਗਏ ਪ੍ਰੋਗਰਾਮਾਂ ਦੀ ਹਰ ਤਰ੍ਹਾਂ ਨਾਲ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿੱਖ ਏਕਤਾ ਵਿਰੁੱਧ ਫੁੱਟ ਪਾਉਣ ਵਾਲੀਆਂ ਤਾਕਤਾਂ ਕੰਮ ਕਰ ਰਹੀਆਂ ਹਨ ਪਰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਕਮਾਲ ਦੀ ਏਕਤਾ ਦਿਖਾਈ ਹੈ। ਸ੍ਰੀ ਪੀਰ ਮੁਹੰਮਦ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਟੁੱਟ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਿੱਖ ਪੰਥ ਦੁਆਰਾ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ। ਇਸ ਮੌਕੇ ਸੁਖਵਿੰਦਰ ਸਿੰਘ ਲਾਡੀ, ਨਰਿੰਦਰ ਸਿੰਘ , ਦਮਨਜੀਤ ਸਿੰਘ ਅਤੇ ਦਵਿੰਦਰ ਸਿੰਘ ਆਦਿ ਹਾਜ਼ਰ ਸਨ।

Scroll to Top