AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਸਿੱਖ ਸ਼ਰਧਾਲੂਆਂ ਦਾ ਜਥਾ ਨਨਕਾਣਾ ਸਾਹਿਬ ਪੁੱਜਾ

ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਜਨਮ ਸਥਾਨ ਨਨਕਾਣਾ ਸਾਹਿਬ ਵਿਖੇ ਮਨਾਉਣ ਵਾਸਤੇ ਭਾਰਤ ਤੋਂ ਗਏ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਸ਼ਾਮ ਗੁਰਦੁਆਰਾ ਨਨਕਾਣਾ ਸਾਹਿਬ ਪੁੱਜ ਗਿਆ ਹੈ ਜਿੱਥੇ ਉਨ੍ਹਾਂ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਮਿਲੇ ਵੇਰਵਿਆਂ ਮੁਤਾਬਕ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਵਾਹਗਾ ਸਰਹੱਦ ਤੋਂ ਲਗਪਗ 25 ਬੱਸਾਂ ਦੇ ਕਾਫਲੇ ਵਿੱਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਲਿਆਂਦਾ ਗਿਆ, ਜੋ ਲਗਪਗ 7 ਵਜੇ ਗੁਰਦੁਆਰਾ ਸਾਹਿਬ ਪੁੱਜਿਆ। ਸਥਾਨਕ ਪ੍ਰਬੰਧਕਾਂ ਨੇ ਫੁੱਲਾਂ ਨਾਲ ਸਾਰਿਆਂ ਨੂੰ ‘ਜੀ ਆਇਆਂ’ ਕਿਹਾ। ਮਗਰੋਂ ਸੰਗਤ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ। ਇਸ ਦੌਰਾਨ ਗੁਰਦੁਆਰੇ ਵਿੱਚ ਪ੍ਰਕਾਸ਼ ਪੁਰਬ ਸਬੰਧੀ ਅਖੰਡ ਪਾਠ ਆਰੰਭ ਦਿੱਤਾ ਗਿਆ ਹੈ, ਜਿਸ ਦਾ ਭੋਗ 27 ਨਵੰਬਰ ਨੂੰ ਪਾਇਆ ਜਾਵੇਗਾ। ਇਸ ਤੋਂ ਪਹਿਲਾਂ ਪਾਕਿਸਤਾਨ ਔਕਾਫ ਬੋਰਡ ਦੇ ਅਧਿਕਾਰੀਆਂ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ, ਸਾਬਕਾ ਪ੍ਰਧਾਨ ਸਤਵੰਤ ਸਿੰਘ ਤੇ ਹੋਰਨਾਂ ਨੇ ਭਾਰਤ ਤੋਂ ਗਏ ਸਿੱਖ ਸ਼ਰਧਾਲੂਆਂ ਦਾ ਵਾਹਗਾ ਸਰਹੱਦ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ। ਭਾਰਤੀ ਜਥੇ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਨੂੰ ਗੁਲਦਸਤਾ ਭੇਟ ਕੀਤਾ ਤੇ ਸਾਰੀ ਸੰਗਤ ਨੂੰ ਜੀ ਆਇਆਂ ਕਿਹਾ। ਇਸ ਤੋਂ ਪਹਿਲਾਂ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਖੁਸ਼ਿਵੰਦਰ ਸਿੰਘ ਭਾਟੀਆ ਦੀ ਅਗਵਾਈ ਹੇਠ ਸਾਂਝੀ ਜਾਂਚ ਚੌਕੀ ਅਟਾਰੀ-ਵਾਹਗਾ ਸਰਹੱਦ ਰਸਤੇ ਇਹ ਜਥਾ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ ਸੀ। ਸਿੱਖ ਜਥੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇ ਦੇ ਡਿਪਟੀ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ ਰਣਜੀਤ ਸਿੰਘ ਮੰਗਲੀ, ਪੰਜ ਪਿਆਰੇ ਅਤੇ ਰਾਗੀ ਜਥੇ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦਿੱਲੀ (ਸਰਨਾ), ਦਿੱਲੀ ਸਿੱਖ ਗੁਰਦੁਆਰਾ ਮੈਨਜਮੈਂਟ ਕਮੇਟੀ, ਕਾਰ ਸੇਵਾ ਸੰਪਰਦਾ ਖਡੂਰ ਸਾਹਿਬ ਖਾਲੜਾ ਮਿਸ਼ਨ ਕਮੇਟੀ, ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਫਿਰੋਜ਼ਪੁਰ, ਨਨਕਾਣਾ ਸਾਹਿਬ ਸਿੱਖ ਯਾਤਰੀ ਜਥਾ ਹਰਿਆਣਾ, ਜੰਮੂ, ਇੰਦੌਰ ਤੇ ਹੋਰ ਕਈ ਥਾਵਾਂ ਤੋਂ ਕੁਲ 2447 ਸ਼ਰਧਾਲੂ ਸ਼ਾਮਲ ਹਨ। ਰਵਾਨਾ ਹੋਣ ਤੋਂ ਪਹਿਲਾਂ ਸ੍ਰੀ ਭਾਟੀਆ ਨੇ ਦੱਸਿਆ ਕਿ ਇਹ ਜਥਾ ਅਟਾਰੀ-ਵਾਹਗਾ ਸਰਹੱਦ ਰਾਹੀਂ ਸਿੱਧਾ ਨਨਕਾਣਾ ਸਾਹਿਬ ਜਾਵੇਗਾ, ਜਿਸ ਦੌਰਾਨ ਸਿੱਖ ਸ਼ਰਧਾਲੂ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਠਹਿਰਨਗੇ। ਉਨ੍ਹਾਂ ਦੱਸਿਆ ਕਿ 27 ਨਵੰਬਰ ਨੂੰ ਗੁਰੂ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਵੇਗਾ। ਇਸ ਮਗਰੋਂ ਸਥਾਨਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਮਗਰੋਂ ਜਥਾ ਗੁਰਦੁਆਰਾ ਸੱਚਾ ਸੌਦਾ ਦੇ ਦਰਸ਼ਨ ਕਰਨ ਤੋਂ ਬਾਅਦ ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਹਸਨ ਅਬਦਾਲ) ਦੇ ਦਰਸ਼ਨ ਕਰੇਗਾ। ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਜਥਾ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਪੁੱਜੇਗਾ। ਲਾਹੌਰ ਤੋਂ ਜਥਾ ਸ੍ਰੀ ਕਰਤਾਰਪੁਰ ਸਾਹਿਬ ਤੇ ਗੁਰਦੁਆਰਾ ਰੋੜੀ ਸਾਹਿਬ ਐਮਨਾਬਾਦ

Scroll to Top