AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਸੁਲਤਾਨਪੁਰ ਲੋਧੀ ਘਟਨਾ: ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਧਰਨਾ

ਸੁਲਤਾਨਪੁਰ ਲੋਧੀ ਵਿੱਚ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਵਿੱਚ ਪੁਲੀਸ ਵੱਲੋਂ ਜੁੱਤੀਆਂ ਪਾ ਕੇ ਗੁਰਦੁਆਰੇ ਵਿੱਚ ਦਾਖਲ ਹੋਣ ਅਤੇ ਗੋਲੀ ਚਲਾਉਣ ਦੀ ਘਟਣਾ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਂਝੇ ਤੌਰ ’ਤੇ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ। ਗੁਰਦੁਆਰਾ ਅਕਾਲ ਬੁੰਗਾ ਸਾਹਿਬ ਦੇ ਬਾਹਰ ਆਰੰਭੇ ਗਏ ਰੋਸ ਪ੍ਰਦਰਸ਼ਨ ਵਿੱਚ ਅੱਜ ਬੁਲਾਰਿਆਂ ਨੇ ‘ਆਪ’ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਪਵਿੱਤਰ ਗੁਰਧਾਮ ਦੀ ਬੇਅਦਬੀ ਕਰਵਾ ਕੇ ਸਰਕਾਰ ਨੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਧਰਨਾ ਪ੍ਰਦਰਸ਼ਨ ਦੇ ਅੱਜ ਪਹਿਲੇ ਦਿਨ ਹਲਕਾ ਬਾਬਾ ਬਕਾਲਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਬਲਜੀਤ ਸਿੰਘ ਜਲਾਲਉਸਮਾ ਦੀ ਅਗਵਾਈ ਹੇਠ ਜਥੇ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਮਨਜੀਤ ਸਿੰਘ, ਬਲਜੀਤ ਸਿੰਘ ਜਲਾਲਉਸਮਾ, ਜਰਨੈਲ ਸਿੰਘ ਡੋਗਰਾਂਵਾਲਾ, ਗੁਰਪ੍ਰੀਤ ਕੌਰ ਰੂਹੀ, ਹਲਕਾ ਇੰਚਾਰਜ ਕੈਪਟਨ ਹਰਮਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ। ਬੁਲਾਰਿਆਂ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਵੀ ਹੁਣ ਕਾਂਗਰਸ ਦੇ ਰਾਹ ਤੁਰ ਪਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਨੇ ਪੁਲੀਸ ਨੂੰ ਹੁਕਮ ਜਾਰੀ ਕਰ ਕੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿੱਚ ਬੇਅਦਬੀ ਕਰਵਾਈ ਹੈ, ਇਸ ਲਈ ਮੁੱਖ ਮੰਤਰੀ ਨੂੰ ਇਸ ਬੇਅਦਬੀ ਦੀ ਜ਼ਿੰਮੇਵਾਰੀ ਕਬੂਲਣੀ ਪਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਤਜਿੰਦਰ ਸਿੰਘ ਪੱਡਾ, ਮੈਨੇਜਰ ਜਰਨੈਲ ਸਿੰਘ, ਮੋਹਨ ਸਿੰਘ ਕੰਗ ਬਾਬਾ ਬਕਾਲਾ, ਨਿਰਮਲ ਸਿੰਘ, ਰਣਜੀਤ ਸਿੰਘ ਸੇਰੋਂ, ਰਾਜਿੰਦਰ ਸਿੰਘ ਲਿਧੜ ਤੇ ਕਿਰਪਾਲ ਸਿੰਘ ਵੀ ਹਾਜ਼ਰ ਸਨ।

Scroll to Top