AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਸੁਲਤਾਨਪੁਰ ਲੋਧੀ ’ਚ ਟਕਰਾਅ ਦੀ ਘਟਨਾ ਮੰਦਭਾਗੀ: ਧਾਮੀ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਸੁਲਤਾਨਪੁਰ ਲੋਧੀ ਵਿਖੇ ਹੋਏ ਟਕਰਾਅ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਿਆਂ ਅਤੇ ਸਿੱਖ ਜਥੇਬੰਦੀਆਂ ਦੇ ਅਸਥਾਨਾਂ ਨਾਲ ਸੰਗਤ ਦੀਆਂ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ, ਜਿਥੇ ਟਕਰਾਅ ਵਾਲੀ ਅਤੇ ਤਲਖ਼ ਸਥਿਤੀ ਠੀਕ ਨਹੀਂ ਹੈ। ਉਨ੍ਹਾਂ ਸਬੰਧਤ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਨੂੰ ਮਿਲ-ਬੈਠ ਕੇ ਹੱਲ ਕਰਨ। ਉਨ੍ਹਾਂ ਕਿਹਾ ਕਿ 27 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਦੇ ਮੱਦੇਨਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰੇ ਪਹੁੰਚ ਰਹੀਆਂ ਹਨ, ਜਿਨ੍ਹਾਂ ਦੀਆਂ ਭਾਵਨਾਵਾਂ ਅਤੇ ਸ਼ਰਧਾ ਨੂੰ ਠੇਸ ਨਹੀਂ ਪਹੁੰਚਣੀ ਚਾਹੀਦੀ ਹੈ।

Scroll to Top