AN INSTITUTE FOR RESEARCH ON LITERATURE,CULTURE,HISTORY & HERITAGE OF PUNJAB”

ਸੱਜਣ ਕੁਮਾਰ ਨੂੰ ਬਰੀ ਕਰਨਾ ਧਰਮ ਨਿਰਪੱਖਤਾ ਲਈ ਕਾਲਾ ਦਿਨ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਕਿਹਾ ਕਿ 1984 ਦੇ ਸਿੱਖ ਨਸਲਕੁਸ਼ੀ ਕੇਸਾਂ ਵਿਚ ਤਿੰਨ ਸਿੱਖਾਂ ਦੇ ਕਤਲ ਕੇਸ ਵਿਚ ਸੱਜਣ ਕੁਮਾਰ ਦੀ ਰਿਹਾਈ, ਘੱਟ ਗਿਣਤੀਆਂ ਤੇ ਧਰਮ ਨਿਰਪੱਖਤਾ ਲਈ ਕਾਲਾ ਦਿਨ ਤੇ ਨਿਆਂ, ਮਨੁੱਖੀ ਅਧਿਕਾਰਾਂ, ਦੇਸ਼ ਵਿਚ ਕਾਨੂੰਨ ਦੇ ਰਾਜ ਦੇ ਨਾਂ ’ਤੇ ਕਾਲਾ ਧੱਬਾ ਹੈ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਨਾਲ ਕੌਮ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਦਾਲਤ ਵਿਚ ਕੇਸ ਸਾਬਤ ਕਰਨ ਵਿਚ ਜੋ ਕੋਈ ਵੀ ਅਯੋਗ ਸਾਬਤ ਹੋਇਆ ਹੈ, ਉਸ ਨੂੰ ਇਸ ਦੀ ਜਵਾਬਦੇਹੀ ਦੇਣੀ ਪਵੇਗੀ। ਸ੍ਰੀ ਬਾਦਲ ਨੇ ਸਿੱਖ ਕੌਮ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ 1984 ਦੇ ਸਿੱਖ ਕਤਲੇਆਮ ਦੇ ਕੇਸਾਂ ਵਿਚ ਮਦਦ ਕਰਦਾ ਰਹੇਗਾ।

Leave a Comment

Your email address will not be published. Required fields are marked *

Scroll to Top