
ਸ਼੍ਰੋਮਣੀ ਅਦਲ ਨੇ 1984 ਦੇ ਦਿੱਲੀ ਸਿੱਖ ਕਤਲੇਆਮ ਦੌਰਾਨ ਸੁਲਤਾਨਪੁਰੀ ਇਲਾਕੇ ਦੀ ਘਟਨਾ ਨਾਲ ਸਬੰਧਤ ਮਾਮਲੇ ਵਿਚ ਅਦਾਲਤ ਵੱਲੋਂ ਕਾਂਗਰਸੀ ਆਗੂ ਸੱਜਣ ਕੁਮਾਰ ਸਣੇ ਹੋਰਨਾਂ ਨੂੰ ਬਰੀ ਕਰਨ ’ਤੇ ਨਰਾਜ਼ਗੀ ਪ੍ਰਗਟਾਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਦਾਲਤ ਦੇ ਇਸ ਫੈਸਲੇ ਨਾਲ 38 ਸਾਲਾਂ ਤੋਂ ਇਨਸਾਫ਼ ਲਈ ਸੰਘਰਸ਼ ਕਰ ਰਹੇ ਪੀੜਤਾਂ ਨੂੰ ਗਹਿਰੀ ਮਾਨਸਿਕ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਨਾਲ ਕਥਿਤ ਦੋਸ਼ੀ ਰਿਹਾਅ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਲਗਦਾ ਹੈ ਕਿ ਜਾਂਚ ਏਜੰਸੀਆਂ ਜਾਣਬੁੱਝ ਕੇ ਸਿੱਖਾਂ ਨੂੰ ਇਨਸਾਫ਼ ਨਹੀਂ ਦਿਵਾਉਣਾ ਚਾਹੁੰਦੀਆਂ, ਜਿਸ ਕਾਰਨ ਸਿੱਖ ਕੌਮ ਅੰਦਰ ਬੇਵਿਸ਼ਵਾਸੀ ਵੱਧ ਰਹੀ ਹੈ।