AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਹਰਸਿਮਰਤ ਵੱਲੋਂ ਸਰਕਾਰ ਦੀ ਕਾਰਵਾਈ ਦੀ ਨਿਖੇਧੀ

ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਇਥੇ ਕਿਹਾ ਕਿ ਲੰਘੇ ਦਿਨੀਂ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਅਕਾਲ ਬੁੰਗਾ ਵਿਖੇ ਸੰਗਤ ’ਤੇ ਹਮਲਾ ਕਰਨ ਦੀ ਵਾਪਰੀ ਘਟਨਾ ਨੇ ਸਿੱਖ ਕੌਮ ਨੂੰ ਸ੍ਰੀ ਹਰਿਮੰਦਰ ਸਾਹਿਬ ’ਤੇ ਜੂਨ 1984 ਵਿੱਚ ਹੋਇਆ ਹਮਲਾ ਯਾਦ ਕਰਵਾ ਦਿੱਤਾ ਹੈ। ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਮਗਰੋਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੋਕਾਂ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਹਥਿਆਰਬੰਦ ਪੁਲੀਸ ਵੱਲੋਂ ਸੰਗਤ ’ਤੇ ਕਥਿਤ ਹਮਲਾ ਕਿਉਂ ਕੀਤਾ ਗਿਆ। ਹਰਸਿਮਰਤ ਨੇ ਉਕਤ ਘਟਨਾ ਦੀ ਸੀਬੀਆਈ ਜਾਂਚ ਅਤੇ ਮਾਮਲੇ ’ਚ ਮੁੱਖ ਮੰਤਰੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ।

Scroll to Top