AN INSTITUTE FOR RESEARCH ON LITERATURE,CULTURE,HISTORY & HERITAGE OF PUNJAB”

ਹਰਿਮੰਦਰ ਸਾਹਿਬ ਦੇ ਮਾਡਲ ਦੀ ਨਿਲਾਮੀ ਕਰਨਾ ਮੰਦਭਾਗਾ: ਬੁੱਧ ਰਾਮ

 ‘ਆਪ’ ਨੇ ਪੀਐੱਮਓ ਵੱਲੋਂ ਹਰਿਮੰਦਰ ਸਾਹਿਬ ਦੇ ਮਾਡਲ ਨੂੰ ਨਿਲਾਮ ਕਰਨ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਹੈ। ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 2015 ’ਚ ਦਰਬਾਰ ਸਾਹਿਬ ਦੀ ਫੇਰੀ ਦੌਰਾਨ ਭੇਟ ਕੀਤਾ ਗਿਆ ਸੀ। ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਪ੍ਰਧਾਨ ਮੰਤਰੀ ਨੂੰ ਤੋਹਫ਼ੇ ਵਜੋਂ ਪ੍ਰਾਪਤ 912 ਵਸਤਾਂ ਦੀ ਨਿਲਾਮੀ ਕੀਤੀ ਜਾ ਰਹੀ ਹੈ ਜਨਿ੍ਹਾਂ ’ਚ ਹਰਿਮੰਦਰ ਸਾਹਿਬ ਦਾ ਮਾਡਲ ਇਨ੍ਹਾਂ ਵਿੱਚੋਂ ਇੱਕ ਹੈ। ਇਸ ਨੂੰ ਨਿਲਾਮੀ ਸਾਈਟ ’ਤੇ 13,500 ਦੀ ਬੇਸ ਕੀਮਤ ਨਾਲ ਸੂਚੀਬੱਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਫ਼ਤਰ ਗੁਰੂ ਸਾਹਿਬ ਦੇ ਆਸ਼ੀਰਵਾਦ ਦੀ ਕੀਮਤ ਨਹੀਂ ਲਾ ਸਕਦਾ ਤੇ ਸਿੱਖ ਕੌਮ ਦੀ ਆਸਥਾ ਦੇ ਪ੍ਰਤੀਕ ਨੂੰ ਨਿਲਾਮ ਕਰਨਾ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਾ ਰਿਹਾ ਹੈ। ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਪੀਐੱਮਓ ਨੂੰ ਤੁਰੰਤ ਸਿੱਖ ਕੌਮ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਤੇ ਇਸ ਮਾਡਲ ਨੂੰ ਨਿਲਾਮੀ ਵਾਲੀ ਥਾਂ ਤੋਂ ਹਟਾ ਦੇਣਾ ਚਾਹੀਦਾ ਹੈ। ਹਰਿਮੰਦਰ ਸਾਹਿਬ ਦੇ ਮਾਡਲ ਨੂੰ ਵੇਚਿਆ ਨਹੀਂ ਜਾਣਾ ਚਾਹੀਦਾ।

Scroll to Top