
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਮੁਹਿੰਮ ਤਹਿਤ 26 ਲੱਖ ਫਾਰਮ ਇਕੱਠੇ ਕੀਤੇ ਗਏ ਸਨ। ਜਿਸ ਨੂੰ ਅੱਜ ਅਰਦਾਸ ਕਰਕੇ ਗਵਰਨਰ ਪੰਜਾਬ ਨੂੰ ਦੇਣ ਲਈ ਚੰਡੀਗੜ੍ਹ ਰਵਾਨਾ ਹੋਏ। ਇਹ ਅਰਦਾਸ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਹੋਇਆ। ਜਿਸ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸੰਗਤਾਂ ਅਤੇ ਅਹੁਦੇਦਾਰ ਤੇ ਅਧਿਕਾਰੀ ਸ਼ਾਮਿਲ ਹੋਏ।